JALANDHAR WEATHER

ਅੱਜ ਖ਼ਤਮ ਹੋਵੇਗਾ ਸਮਾਣਾ ਧਰਮ ਯੁੱਧ ਮੋਰਚਾ

ਸਮਾਣਾ, 22 ਮਾਰਚ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸੰਬੰਧਿਤ ਸਮਾਣਾ ਧਰਮ ਯੁੱਧ ਮੋਰਚਾ ਅੱਜ ਖ਼ਤਮ ਹੋਵੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾ ਕਿਸੇ ਵੀ ਸਮੇਂ ਤੱਕ ਸਮਾਣਾ ਪਹੁੰਚ ਸਕਦੇ ਹਨ। ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਟ ਹਾਊਸ ਵਿਖੇ ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ | ਪ੍ਰਸਤਾਵਿਤ ਕਾਨੂੰਨ ਵਿਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜ਼ੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ