ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ, 22 ਮਾਰਚ- ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਉਤੇ ਚੰਡੀਗੜ੍ਹ ਵਿਚ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਤਿਹ ਜੰਗ ਬਾਜਵਾ, ਪਰਮਿੰਦਰ ਸਿੰਘ ਬਰਾੜ, ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ. ਉਧਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵੱਡੀ ਗਿਣਤੀ ਵਿਚ ਕਾਰਕੁੰਨ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੌਛਾਰਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪਾਣੀ ਦੀਆਂ ਤੇਜ਼ ਬੌਛਾਰਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਲੀਡਰਾਂ ਤੇ ਵਰਕਰਾਂ ਵਲੋਂ ਪ੍ਰਦਰਸ਼ਨ ਜਾਰੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੇ ਸੀਨੀਅਰ ਲੀਡਰਾਂ ਨੂੰ ਪੁਲਿਸ ਨੇ ਡਿਟੇਨ ਕੀਤਾ ਹੈ ਤੇ ਉਨ੍ਹਾਂ ਨੂੰ ਸੈਕਟਰ-3 ਦੇ ਪੁਲਿਸ ਸਟੇਸ਼ਨ ਵਿਚ ਲਿਜਾਇਆ ਗਿਆ ਹੈ।
;
;
;
;
;
;
;
;