JALANDHAR WEATHER

ਗੁਦਾਮ ਅਧਿਕਾਰੀ ਖ਼ੁਦਕੁਸ਼ੀ ਮਾਮਲਾ: ਨਵੀਂ ਸੀ.ਸੀ.ਟੀ.ਵੀ. ਆਈ ਸਾਹਮਣੇ

ਅੰਮ੍ਰਿਤਸਰ, 23 ਮਾਰਚ- ਵੇਅਰਹਾਊਸ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ (45) ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਤੋਂ ਇਕ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਅਧਿਕਾਰੀ ਨੂੰ ਜ਼ਹਿਰ ਨਿਗਲਦੇ ਹੋਏ ਦੇਖਿਆ ਜਾ ਸਕਦਾ ਹੈ।

ਕਰੀਬ ਤਿੰਨ ਮਿੰਟ ਦੀ ਫੁਟੇਜ ਵਿਚ ਅਧਿਕਾਰੀ 21 ਮਾਰਚ ਨੂੰ ਸਵੇਰੇ ਆਪਣੇ ਘਰ ਦੇ ਬਾਹਰ ਘੁੰਮਦੇ ਹੋਏ ਦਿਖਾਈ ਦੇ ਰਿਹਾ ਹੈ।ਇਸ ਦੌਰਾਨ ਉਹ ਪਹਿਲਾਂ ਆਲੇ-ਦੁਆਲੇ ਵੇਖਦਾ ਹੈ ਅਤੇ ਫਿਰ ਕੁਝ ਖਾਂਦਾ ਦਿਖਾਈ ਦਿੰਦਾ ਹੈ। ਇਹ ਘਟਨਾ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ ਸੀ।

ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸ਼ਨੀਵਾਰ ਅੱਧੀ ਰਾਤ ਨੂੰ ਸਾਬਕਾ 'ਆਪ' ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕਰ ਲਈ ਸੀ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਸਾਬਕਾ ਮੰਤਰੀ ਦੀ ਗ੍ਰਿਫਤਾਰੀ 'ਤੇ ਅੜੀ ਹੈ। ਉਨ੍ਹਾਂ ਕਿਹਾ ਕਿ ਉਹ ਭੁੱਲਰ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਪੋਸਟਮਾਰਟਮ ਅਤੇ ਸਸਕਾਰ ਨਹੀਂ ਕਰਨਗੇ। ਪਰਿਵਾਰ ਨੇ ਅੱਜ ਇਕ ਪ੍ਰੈਸ ਕਾਨਫਰੰਸ ਵੀ ਬੁਲਾਈ ਹੈ।

ਅੰਮ੍ਰਿਤਸਰ ਪੁਲਿਸ ਸੂਤਰਾਂ ਅਨੁਸਾਰ ਪਰਿਵਾਰ ਨੂੰ ਪੋਸਟਮਾਰਟਮ ਕਰਵਾਉਣ ਦੀ ਇਜਾਜ਼ਤ ਦੇਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਗ੍ਰਿਫ਼ਤਾਰੀ ਬਾਰੇ ਫੈਸਲਾ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ