ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਨੇ ਕੀਤਾ ਟਰੈਕਟਰ ਮਾਰਚ
ਰਾਜਪੁਰਾ (ਪਟਿਆਲਾ), 23 ਮਾਰਚ (ਰਣਜੀਤ ਸਿੰਘ) - ਅੱਜ ਰਾਜਪੁਰਾ ਦੇ ਵਿਚ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਨੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਦੀ ਅਗਵਾਈ ਦੇ ਵਿਚ ਟਰੈਕਟਰ ਮਾਰਚ ਕੀਤਾ। ਇਹ ਟਰੈਕਟਰ ਮਾਰਚ ਸ਼ਹਿਰ ਦੇ ਵੱਖ-ਵੱਖ ਚੌਂਕਾਂ ਤੋਂ ਹੁੰਦਾ ਹੋਇਆ ਰਾਜਪੁਰਾ ਦੇ ਨਵੇਂ ਬੱਸ ਸਟੈਂਡ ਕੋਲ ਆ ਕੇ ਸਮਾਪਤ ਹੋਇਆ। ਇਸ ਦੌਰਾਨ ਮਨਜੀਤ ਸਿੰਘ ਘੁਮਾਣਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਜੋ ਭਾਰਤ ਸਰਕਾਰ ਨੇ ਅਮਰੀਕਾ ਨਾਲ ਸਮਝੌਤਾ ਕੀਤਾ ਹੈ, ਉਹ ਕਿਸਾਨਾਂ ਦੇ ਲਈ ਮਾਰੂ ਹੈ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਤੁਰੰਤ ਰੱਦ ਹੋਣਾ ਚਾਹੀਦਾ ਹੈ। ਇਸ ਸਮੇਤ ਕਿਸਾਨਾਂ ਦੀਆਂ ਜੋ ਵੱਖ-ਵੱਖ ਮੰਗਾਂ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਵਲੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ।
;
;
;
;
;
;