JALANDHAR WEATHER

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ’ਚ ਚੁੱਕਿਆ ਗਗਨਦੀਪ ਖ਼ੁਦਕੁਸ਼ੀ ਮਾਮਲਾ

ਨਵੀਂ ਦਿੱਲੀ, 23 ਮਾਰਚ- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ’ਚ ਗੁਦਾਮ ਅਧਿਕਾਰੀ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ ਚੁੱਕਿਆ। ਉਨ੍ਹਾਂ ਬੋਲਦੇ ਹੋਏ ਕਿਹਾ ਕਿ ਅੱਜ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ 'ਤੇ, ਜਦੋਂ ਅਸੀਂ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕਰ ਰਹੇ ਹਾਂ, ਉਸੇ ਸਮੇਂ ਪੰਜਾਬ ਵਿਚ ਇਮਾਨਦਾਰ ਅਧਿਕਾਰੀਆਂ ਨਾਲ ਹੋ ਰਿਹਾ ਸਲੂਕ ਬੇਹੱਦ ਸ਼ਰਮਨਾਕ ਹੈ।

ਉਨ੍ਹਾਂ ਕਿਹਾ ਕਿ ਅੱਜ ਲੋਕ ਸਭਾ ਵਿਚ ਮੈਂ ਇਕ ਪੰਜਾਬੀ ਹੋਣ ਦੇ ਨਾਤੇ, ਇਹ ਆਵਾਜ਼ ਬੁਲੰਦ ਕੀਤੀ ਹੈ। ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ, ਉਹਨਾਂ ਨੂੰ ਧਮਕਾਉਣਾ ਬੰਦ ਕੀਤਾ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਤਹਿ ਦਿਲੋਂ ਧੰਨਵਾਦੀ ਹਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੇ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਅਧਿਕਾਰੀ (ਡਾ. ਗਗਨਦੀਪ ਸਿੰਘ ਰੰਧਾਵਾ) ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਲਈ ਸਹਿਮਤੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ