ਭਾਜਪਾ ਵਲੋਂ ਲਾਲਜੀਤ ਭੁੱਲਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
ਪਠਾਨਕੋਟ, 23 ਮਾਰਚ (ਸੰਧੂ )-ਭਾਰਤੀ ਜਨਤਾ ਪਾਰਟੀ ਨਾਰਥ ਮੰਡਲ ਪਠਾਨਕੋਟ ਦੇ ਪ੍ਰਧਾਨ ਨਿਪੁਣ ਮਹਾਜਨ ਦੀ ਅਗਵਾਈ ਹੇਠ ਵਾਲਮੀਕੀ ਚੌਂਕ ਵਿੱਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਦਾ ਪੁਤਲਾ ਸਾੜ ਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣਾ ਗੁੱਸਾ ਜਤਾਇਆ।
ਇਸ ਮੌਕੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਦਿਨੇਸ਼ ਸਿੰਘ ਬੱਬੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ ਅਤੇ ਗੁੰਡਾਗਰਦੀ ਚਰਮ ‘ਤੇ ਹੈ। ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਅਧਿਕਾਰੀ ਨਾਲ ਸਾਬਕਾ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੀਤੀ ਗਈ ਕਥਿਤ ਤੰਗਪ੍ਰੇਸ਼ਾਨੀ ਹੁਣ ਸਭ ਦੇ ਸਾਹਮਣੇ ਆ ਚੁੱਕੀ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਨਾ-ਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੇਅਰ ਅਨਿਲ ਵਾਸੁਦੇਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਮਹਾਜਨ, ਜ਼ਿਲ੍ਹਾ ਮਹਾਸਚਿਵ ਰਾਜ ਕੁਮਾਰ ਗੁਪਤਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਰਿਟਾਇਰਡ ਕਮਾਂਡੈਂਟ ਦਰਸ਼ਨ ਕੁਮਾਰ, ਯੋਗੇਸ਼ ਠਾਕੁਰ, ਡਾ. ਪ੍ਰਭੋਧ ਚੰਦਰ, ਰਾਮਪਾਲ ਵਿਕੀ, ਮਨੋਹਰ ਲਾਲ , ਅਮਿਤ ਡੋਗਰਾ, ਵਿਜੈ ਕਟਲ, ਪਾਰਸ਼ਦ ਮੀਨੂ, ਪ੍ਰਭਾ ਮਹਾਜਨ, ਦੀਪਕ ਸਲਵਾਨ, ਜਰਨੈਲ ਸਿੰਘ, ਰਾਜ ਕੁਮਾਰ ਅਤੇ ਸੁਨੀਲ ਪ੍ਰਕਾਸ਼ ਸਮੇਤ ਕਈ ਭਾਜਪਾ ਵਰਕਰ ਹਾਜ਼ਰ ਸਨ।
;
;
;
;
;
;
;