ਰਾਣਾ ਬਲਾਚੌਰੀਆ ਕਤਲ ਮਾਮਲਾ: ਮੁਹਾਲੀ ਪੁਲਿਸ ਨੇ ਦਾਇਰ ਕੀਤੀ 350 ਪੰਨਿਆਂ ਦੀ ਚਾਰਜਸ਼ੀਟ
ਚੰਡੀਗੜ੍ਹ, 24 ਮਾਰਚ- ਮੋਹਾਲੀ ਪੁਲਿਸ ਨੇ ਦਸੰਬਰ ਵਿਚ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਪੁਲਿਸ ਨੇ ਅੱਠ ਸ਼ੂਟਰਾਂ ਵਿਰੁੱਧ ਕਤਲ ਦੇ ਦੋਸ਼ਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ ਗੈਂਗਸਟਰ ਬਲਜਿੰਦਰ ਡੋਨੀ ਬਲ, ਅਰਵਿੰਦਰ ਸਿੰਘ, ਜਸ਼ਦੀਪ ਅਤੇ ਅਰਵਿੰਦਰਜੀਤ ਉਰਫ਼ ਮਨੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿਚ ਪੰਜਾਹ ਗਵਾਹਾਂ ਦੇ ਨਾਮ ਲਏ ਗਏ ਹਨ। ਮਾਮਲੇ ਵਿਚ ਹੋਰ ਮੁਲਜ਼ਮਾਂ ਵਿਰੁੱਧ ਬਾਅਦ ਵਿਚ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।
ਪੁਲਿਸ ਨੇ ਮੋਹਾਲੀ ਅਦਾਲਤ ਵਿਚ 350 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਅੱਠ ਮੁਲਜ਼ਮਾਂ ਵਿਚ ਜੁਗਰਾਜ ਸਿੰਘ, ਅਰਸ਼ਦੀਪ, ਮਨਦੀਪ ਸਿੰਘ ਮੋਨਾ, ਗਗਨਦੀਪ ਸਿੰਘ, ਆਕਾਸ਼ਦੀਪ, ਤਰਨਦੀਪ, ਦਵਿੰਦਰ ਉਰਫ਼ ਟਿੱਕਾ, ਇਕ ਟੈਕਸੀ ਡਰਾਈਵਰ ਅਤੇ ਸ਼ੂਟਰ ਕਰਨ ਪਾਠਕ ਸ਼ਾਮਿਲ ਹਨ। ਚਾਰਜਸ਼ੀਟ ਵਿਚ ਲਗਭਗ 55 ਗਵਾਹਾਂ ਦੇ ਨਾਮ ਲਏ ਗਏ ਹਨ। ਪੁਲਿਸ ਨੇ ਸ਼ੂਟਰ ਆਦਿੱਤਿਆ ਕਪੂਰ, ਗੈਂਗਸਟਰ ਬਲਜਿੰਦਰ ਡੋਨੀ ਬਲ, ਅਰਵਿੰਦਰ ਸਿੰਘ, ਜਸ਼ਦੀਪ ਅਤੇ ਅਰਵਿੰਦਰਜੀਤ ਉਰਫ਼ ਮਨੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
ਦੱਸ ਦੇਈਏ ਕਿ 15 ਦਸੰਬਰ ਨੂੰ ਮੋਹਾਲੀ ਦੇ ਸੋਹਾਣਾ ਵਿਚ ਇਕ ਕਬੱਡੀ ਕੱਪ ਹੋ ਰਿਹਾ ਸੀ। ਦੋ ਨੌਜਵਾਨਾਂ ਨੇ ਸੈਲਫੀ ਲੈਣ ਦਾ ਬਹਾਨਾ ਬਣਾਉਂਦੇ ਹੋਏ ਪਹਿਲਾਂ ਰਾਣਾ ਬਲਾਚੌਰੀਆ ਦੇ ਮੂੰਹ 'ਤੇ ਸ਼ਾਲ ਸੁੱਟ ਦਿੱਤੀ ਅਤੇ ਫਿਰ ਉਸਦੇ ਸਿਰ ਵਿਚ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਬਾਅਦ ਉਹ ਡਿੱਗ ਪਿਆ। ਲੋਕਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਫੋਰਟਿਸ ਹਸਪਤਾਲ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
;
;
;
;
;
;
;
;