ਗਗਨਦੀਪ ਖ਼ੁਦਕੁਸ਼ੀ ਮਾਮਲੇ ’ਤੇ ਮੁੱਖ ਮੰਤਰੀ ਪੰਜਾਬ ਨੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਗੁਦਾਮ ਅਧਿਕਾਰੀ ਗਗਨਦੀਪ ਸਿੰਘ ਦੀ ਮੌਤ ’ਤੇ ਸੀ.ਬੀ.ਆਈ. ਜਾਂਚ ਦੀ ਮੰਗ ਸੰਬੰਧੀ ਮਹੱਤਵਪੂਰਨ ਬਿਆਨ ਦਿੰਦੇ ਹੋਏ ਕਿਹਾ ਕਿ ਅਸੀਂ ਕਿਸੇ ਮੰਤਰੀ ਸੰਤਰੀ ਦੀ ਪਰਵਾਹ ਨਹੀਂ ਕਰਦੇ, ਸਾਡੇ ਲਈ ਸਾਰੇ ਮੰਤਰੀ ਸੰਤਰੀ ਇਕੋ ਜਿਹੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ। ਮੰਤਰੀ ਦਾ ਅਸਤੀਫ਼ਾ ਹੋ ਗਿਆ, ਗ੍ਰਿਫ਼ਤਾਰੀ ਹੋ ਗਈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਅਸੀਂ ਗਗਨਦੀਪ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਕਦੇ ਕੋਈ ਕਾਰਵਾਈ ਵੀ ਨਹੀਂ ਕਰਦੀਆਂ ਸਨ ਪਰ ਅਸੀਂ ਉਨ੍ਹਾਂ ਵਰਗੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗਗਨਦੀਪ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ। ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਸਮੇਂ ਕਿਸੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਿਉਂ ਨਹੀਂ ਕਰਵਾਈ ਜਾਂਦੀ ਸੀ? ਪੰਜਾਬ ਪੁਲਿਸ ਜਾਂਚ ਕਰਨ ਦੇ ਕਾਬਿਲ ਹੈ।
;
;
;
;
;
;
;
;
;