ਪੁਲਿਸ ਵਲੋਂ ਹੈਰੋਇਨ ਤੇ ਕਾਰ ਸਮੇਤ 2 ਨਸ਼ਾ ਤਸਕਰ ਕਾਬੂ
ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ. ਸਟਾਫ ਜੈਤੋ ਵਲੋਂ 150 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ 2 ਨਸ਼ਾ ਤਸਕਰ ਕਾਬੂ ਕੀਤੇ ਜਾਣ ਦਾ ਪਤਾ ਲੱਗਿਆ ਹੈ | ਸਬ ਡਵੀਜਨ ਜੈਤੋ ਦੇ ਡੀ.ਐਸ.ਪੀ. ਇਕਬਾਲ ਸਿੰਘ ਸੰਧੂ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜੈਤੋ ਦੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਲਈ ਡੇਲਿਆਵਾਲੀ ਪੁਲ ਸੂਆ ਦੇ ਚੌਰਸਤੇ ਨਜ਼ਦੀਕ ਮੌਜੂਦ ਸੀ ਤਾਂ ਉਡੀਕ ਘਰ ਕੋਲ ਇਕ ਚਿੱਟੇ ਰੰਗ ਦੀ ਸਵਿਫਟ ਡਿਜਾਇਰ ਕਾਰ ਖੜ੍ਹੀ ਦਿਖਾਈ ਦਿੱਤੀ| ਜਿਸ ਵਿਚ ਸਵਾਰ ਕਥਿਤ ਦੋਸ਼ੀਆਂ ਸੰਦੀਪ ਕੁਮਾਰ ਉਰਫ਼ ਤਨੇਜਾ ਅਤੇ ਅੰਗਰੇਜ ਸਿੰਘ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਗੱਡੀ ਸਟਾਰਟ ਕਰਕੇ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਹੋਣ 'ਤੇ ਪ ਕਾਰ ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਕਾਰ ਵਿਚੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ| ਉਨ੍ਹਾਂ ਦੱਸਿਆ ਕਿ ਕਥਿਤ 2 ਦੋਵੇਂ ਦੋਸ਼ੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਸਵਿਫਟ ਡਿਜਾਇਰ ਕਾਰ ਸਮੇਤ ਗ੍ਰਿਫ਼ਤਾਰ ਕਰਕੇ ਇਸ ਸੰਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 63 ਮਿਤੀ 24.03.2026 ਦਰਜ ਰਜਿਸਟਰ ਕੀਤਾ ਗਿਆ ਹੈ|
;
;
;
;
;
;
;
;
;