ਗੁਰਸੇਵਕ ਸਿੰਘ ਮਾਨ ਬਣੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ
ਬਠਿੰਡਾ, 25 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਗੁਰਸੇਵਕ ਸਿੰਘ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਗੁਰਸੇਵਕ ਸਿੰਘ ਕੌਂਸਲਰ ਰਹਿ ਚੁੱਕੇ ਹਨ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਟਕਸਾਲੀ ਅਤੇ ਮਿਹਨਤੀ ਆਗੂ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਨਵ-ਨਿਯੁਕਤ ਪ੍ਰਧਾਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਨਗੇ। ਇਸ ਮੌਕੇ ਬਠਿੰਡਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਸੁਸ਼ੀਲ ਕੁਮਾਰ ਗੋਲਡੀ, ਬੀਬੀ ਜੋਗਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਸਿੰਘ , ਮੋਹਨਜੀਤ ਪੁਰੀ, ਵਿਨੋਦ ਬੇਦੀ, ਰਾਕੇਸ਼ ਕਾਕਾ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੰਧੂ ਅਤੇ ਹਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
;
;
;
;
;
;
;
;
;