ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਦੀ ਮੌਤ
ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਰੋਡ 'ਤੇ ਤਲਵੰਡੀ ਨਜ਼ਦੀਕ ਸਾਈਕਲ 'ਤੇ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਤਲਵੰਡੀ ਨਜ਼ਦੀਕ ਸੜਕ ਹਾਦਸੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ | ਮ੍ਰਿਤਕ ਵਿਅਕਤੀ ਦੀ ਪਹਿਚਾਣ ਸੋਹਣ (60) ਪੁੱਤਰ ਬਸੰਤ ਵਾਸੀ ਬਿਹਾਰ, ਹਾਲ ਵਾਸੀ ਔਜਲਾ ਫਾਟਕ ਵਜੋਂ ਹੋਈ ਹੈ। ਉਸਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
;
;
;
;
;
;
;
;