ਸੁਖਬੀਰ ਸਿੰਘ ਬਾਦਲ ਡੀ.ਐਮ. ਰੰਧਾਵਾ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਖੁਦਕੁਸ਼ੀ ਕਰ ਗਏ ਡੀ. ਐਮ. ਗਗਨਦੀਪ ਸਿੰਘ ਰੰਧਾਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਵਲੋਂ ਤੰਗ ਪ੍ਰੇਸ਼ਾਨ ਕਰਨ ਉਤੇ ਖੁਦਕਸ਼ੀ ਕਰਨ ਲਈ ਮਜ਼ਬੂਰ ਹੋਏ ਡੀ. ਐਮ. ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਅਕਾਲੀ ਦਲ ਪੂਰਾ ਸਾਥ ਦੇਵੇਗਾ। ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਡੀ. ਐਮ. ਰੰਧਾਵਾ ਦੇ ਖੁਦਕਸ਼ੀ ਕਰਨ ਵਾਲੇ ਦਿਨ ਵੀ ਪੁੱਜੇ ਸਨ ਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਲਈ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਪਰਿਵਾਰਕ ਮੈਂਬਰਾਂ ਨਾਲ ਪੁਲਿਸ ਥਾਣੇ ਵੀ ਗਏ ਸਨ।
;
;
;
;
;
;
;
;
;