ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਰੈਲੀ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ
ਅਟਾਰੀ, (ਅੰਮ੍ਰਿਤਸਰ) 28 ਮਾਰਚ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅਟਾਰੀ ਸਰਹੱਦ 'ਤੇ ਕੀਤੀ ਜਾ ਰਹੀ ਰੈਲੀ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਵੱਖ-ਵੱਖ ਬੁਲਾਰੇ ਭਾਰਤ ਪਾਕਿਸਤਾਨ ਵਪਾਰ ਖੋਲੋ, ਆਵਾਜਾਈ ਚਲਾਓ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਰੈਲੀ ਦੇ ਮੂਹਰੇ ਲਗਾਏ ਗਏ ਪੋਸਟਰ ਉੱਤੇ ਸੰਤ ਜਰਨੈਲ ਸਿੰਘ ਜੀ ਭਿੰਡਰਾਂ ਵਾਲਿਆਂ ਦੀ ਤਸਵੀਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਤਸਵੀਰ ਲਗਾਈ ਗਈ ਸੀ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਜਿਲ੍ਹੇ ਵਿਚੋਂ ਵਰਕਰ ਪਹੁੰਚੇ ਹੋਏ ਸਨ।
;
;
;
;
;
;
;
;