ਬਲਵੰਤ ਸਿੰਘ ਰਾਜੋਆਣਾ ਨੇ ਗਿਆਨੀ ਗੜਗੱਜ ਨੂੰ ਲਿਖੀ ਚਿੱਠੀ
ਅੰਮ੍ਰਿਤਸਰ, ਪਟਿਆਲਾ, 1 ਅਪ੍ਰੈਲ (ਜਸਵੰਤ ਸਿੰਘ ਜੱਸ, ਮਨਦੀਪ ਸਿੰਘ)- ਕੇਂਦਰੀ ਜੇਲ੍ਹ ਪਟਿਆਲਾ ਵਿਖੇ ਲੰਬੇ ਅਰਸੇ ਤੋਂ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ 10 ਦਿਨਾਂ ਦੇ ਅੰਦਰ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੂੰ ਲਿਖੇ ਪੰਜ ਸਫਿਆਂ ਦੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਹੈ ਕਿ 14 ਸਾਲ ਪਹਿਲਾਂ ਸਨ 2012 ਵਿਚ ਅਕਾਲ ਤਖਤ ਸਾਹਿਬ ਦੀ ਹਦਾਇਤ ’ਤੇ ਹੀ ਸ਼੍ਰੋਮਣੀ ਕਮੇਟੀ ਵਲੋਂ ਉਕਤ ਅਪੀਲ ਦਾਇਰ ਕੀਤੀ ਗਈ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਵਾਪਸ ਲੈਣ ਦਾ ਆਦੇਸ਼ ਜਾਰੀ ਕਰਕੇ ਹੁਕਮਰਾਨਾ ਵਲੋਂ ਕੀਤੀ ਜਾ ਰਹੀ ਬੇਇਨਸਾਫੀ ਤੇ ਇਤਿਹਾਸ ਦੀ ਮੋਹਰ ਲਗਾਈ ਜਾਵੇ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਵੀ ਭਾਈ ਰਾਜੋਆਣਾ ਦਾ ਉਕਤ ਪੱਤਰ ਜਥੇਦਾਰ ਸਾਹਿਬ ਨੂੰ ਮਿਲਣ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਇਸ ਮਾਮਲੇ ਸੰਬੰਧੀ ਵਿਚਾਰ ਵਟਾਂਦਰਾ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;