JALANDHAR WEATHER

ਬ੍ਰਿਟੇਨ ਦੇ ਬ੍ਰਿਸਟਲ ’ਚ ਗੋਲ਼ੀਬਾਰੀ ਪਿੱਛੋਂ 3 ਗ੍ਰਿਫਤਾਰ

ਬ੍ਰਿਟੇਨ, 2 ਅਪ੍ਰੈਲ (ਸੁਖਜਿੰਦਰ ਢੱਡੇ)- ਬ੍ਰਿਟੇਨ ਦੇ ਸ਼ਹਿਰ ਬ੍ਰਿਸਟਲ ’ਚ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕਰੀਬ 20 ਸਾਲ ਦਾ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਇਲਾਜ ਅਧੀਨ ਹੈ। ਪੁਲਿਸ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ 1.45 ਵਜੇ ਸਪੀਡਵੈੱਲ ਰੋਡ ਇਲਾਕੇ ’ਚ ਵਾਪਰੀ, ਜਦੋਂ ਇਕ ਕਾਰ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾਈ ਗਈ।

ਮਾਮਲੇ ਦੀ ਜਾਂਚ ਕਰ ਰਹੀ ਐਵਨ ਐਂਡ ਸਮਰਸੈਟ ਪੁਲਿਸ ਨੇ ਵੀਰਵਾਰ ਸਵੇਰੇ ਕਰੀਬ 2.30 ਵਜੇ ਇਕ ਨੌਜਵਾਨ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਇਕ ਹੋਰ ਮਰਦ ਅਤੇ ਇਕ ਔਰਤ ਨੂੰ ਦੋਸ਼ੀ ਦੀ ਮਦਦ ਕਰਨ ਦੇ ਸ਼ੱਕ ‘ਚ ਕਾਬੂ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ’ਚ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਹੈਲੀਕਾਪਟਰ, ਹਥਿਆਰਬੰਦ ਅਧਿਕਾਰੀ ਅਤੇ ਡਰੋਨ ਯੂਨਿਟ ਦੀ ਮਦਦ ਨਾਲ ਜਾਂਚ ਕੀਤੀ ਗਈ। ਸੁਰੱਖਿਆ ਕਾਰਨਾਂ ਕਰਕੇ ਨੇੜਲੇ ਕੁਝ ਸਕੂਲਾਂ ਨੂੰ ਕੁਝ ਸਮੇਂ ਲਈ ਲਾਕਡਾਊਨ ਵੀ ਕੀਤਾ ਗਿਆ, ਹਾਲਾਂਕਿ ਬਾਅਦ ’ਚ ਇਲਾਕਾ ਮੁੜ ਖੋਲ੍ਹ ਦਿੱਤਾ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਘਟਨਾ ਨਾਲ ਸੰਬੰਧਿਤ ਕੋਈ ਜਾਣਕਾਰੀ ਜਾਂ ਵੀਡੀਓ ਫੁਟੇਜ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ