ਪੰਜਾਬ ਵਿਚ ਅੱਜ ਤੇਜ਼ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 4 ਅਪ੍ਰੈਲ- ਪਿਛਲੇ ਦੋ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲਿਆ ਹੈ। ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਠੰਢ ਵਧਾ ਦਿੱਤੀ ਹੈ। ਤਾਪਮਾਨ 5.4 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 2.2 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅੱਜ ਗਰਜ-ਤੂਫ਼ਾਨ, ਬਿਜਲੀ ਦੇ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਪਟਿਆਲਾ ਵਿਚ ਤਾਪਮਾਨ 32.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ 22 ਜ਼ਿਲ੍ਹਿਆਂ ਵਿਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੱਠ ਜ਼ਿਲ੍ਹਿਆਂ ਵਿਚ ਗੜ੍ਹੇਮਾਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ। ਬਾਕੀ 14 ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਦੀ ਉਮੀਦ ਹੈ, ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਿਲ ਹਨ।
;
;
;
;
;
;
;
;