ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ, ਕਿਸਾਨਾਂ ਨੂੰ ਮੁਆਵਜ਼ੇ ਦੀ ਕੀਤੀ ਮੰਗ
ਗੁਰਦਾਸਪੁਰ, 5 ਅਪ੍ਰੈਲ- ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੱਛਮੀ ਗੜਬੜੀ ਕਾਰਨ ਪੰਜਾਬ ਵਿਚ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਲਈ ਕੇਂਦਰ ਦਖਲ ਦੇ ਕੇ ਕਿਸਾਨਾਂ ਨੂੰ ਇਸ ਮੁਸ਼ਕਲ ਦੀ ਘੜੀ ਵਿਚ ਰਾਹਤ ਪ੍ਰਦਾਨ ਕਰੇ।
;
;
;
;
;
;
;
;