ਚੰਡੀਗੜ੍ਹ ਵਿਖੇ ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਪਹੁੰਚੇ ਤਰੁਣ ਚੁੱਘ, ਸੁਨੀਲ ਜਾਖੜ ਤੇ ਹੋਰ ਆਗੂ
ਚੰਡੀਗੜ੍ਹ, 6 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) - ਭਾਜਪਾ ਵਲੋਂ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਭਾਜਪਾ ਦੇ 47ਵੇਂ ਸਥਾਪਨਾ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪਾਰਟੀ ਦੇ ਸੂਬਾਈ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜ਼ਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਡਾ ਸੁਭਾਸ਼ ਸ਼ਰਮਾ, ਸੂਬਾ ਸੰਗਠਨ ਮਹਾ ਮੰਤਰੀ ਮੰਥਰੀ ਸ਼੍ਰੀਨਿਵਾਸੁਲੂ, ਮੁਹਾਲੀ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਤੇ ਹੋਰ ਆਗੂ ਪਹੁੰਚੇ।
;
;
;
;
;
;
;
;