ਮੁਹਾਲੀ, ਖਰੜ ਅਤੇ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ/ਮੁਹਾਲੀ, 6 ਅਪ੍ਰੈਲ (ਅਮਿਤ ਸੇਠੀ/ਕਪਿਲ ਵਧਵਾ/ਗੁਰਮੀਤ ਸਿੰਘ), 6 ਅਪ੍ਰੈਲ - ਚੰਡੀਗੜ੍ਹ ਤੋਂ ਬਾਅਦ ਮੁਹਾਲੀ, ਖਰੜ ਅਤੇ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਅੱਜ ਸਵੇਰੇ ਡੇਰਾਬੱਸੀ ਕੋਰਟ ਕੰਪਲੈਕਸ ਅਤੇ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਥਾਵਾਂ ਖਾਲੀ ਕਰਵਾਈਆਂ ਅਤੇ ਬੰਬ ਨਿਰੋਧਕ ਦਸਤਾ ਤੇ ਡੋਗ ਸਕੁਐਡ ਨੂੰ ਬੁਲਾਇਆ। ਸਬ ਇੰਸਪੈਕਟਰ ਕੁਲਵੰਤ ਸਿੰਘ ਦੀ ਟੀਮ ਨੇ ਲਗਭਗ ਦੋ ਘੰਟੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ, ਪਰ ਕੋਈ ਵਿਸਫੋਟਕ ਸਮਗਰੀ ਜਾਂ ਸ਼ੱਕੀ ਵਸਤੂ ਨਹੀਂ ਮਿਲੀ। ਬੰਬ ਦੀ ਅਫ਼ਵਾਹ ਫੈਲਣ ’ਤੇ ਵਕੀਲ ਵੀ ਆਪਣੇ ਆਪਣੇ ਕੈਬਿਨ ਛੱਡ ਕੇ ਬਾਹਰ ਨਿਕਲ ਗਏ ਸਨ। ਐਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਈ-ਮੇਲ ਦੇ ਸਰੋਤ ਦੀ ਜਾਂਚ ਸਾਈਬਰ ਟੀਮ ਕਰ ਰਹੀ ਹੈ ਅਤੇ ਇਸ ਨੂੰ ਸ਼ਰਾਰਤ ਮੰਨਿਆ ਜਾ ਰਿਹਾ ਹੈ। ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
;
;
;
;
;
;
;
;