JALANDHAR WEATHER

ਪ੍ਰਸਤਾਵਿਤ ਬੇਅਦਬੀਆਂ ਸੰਬੰਧੀ ਕਾਨੂੰਨ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ- ਐਡਵੋਕੇਟ ਧਾਮੀ

ਅੰਮ੍ਰਿਤਸਰ, (ਜਸਵੰਤ ਸਿੰਘ ਜੱਸ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸੰਬੰਧੀ ਬਣਾਏ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਪੰਥਕ ਇਕੱਤਰਤਾ ਕਰੀਬ ਸਾਢੇ ਚਾਰ ਘੰਟੇ ਚੱਲਣ ਉਪਰੰਤ ਸਮਾਪਤ ਹੋ ਗਈ। ਇਸ ਦੌਰਾਨ ਅਖੀਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਸਮੁੱਚੀਆਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਬੁੱਧੀਜੀਵੀਆਂ ਵਲੋਂ ਮਿਲੇ ਸੁਝਾਵਾਂ ਦੀ ਰੌਸ਼ਨੀ ਵਿਚ ਇਕ ਮਤਾ ਪੜ੍ਹਿਆ ਗਿਆ, ਜਿਸ ਨੂੰ ਹਾਜ਼ਰ ਪੰਥਕ ਸ਼ਖਸੀਅਤਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਜੈਕਾਰੇ ਬੁਲਾ ਕੇ ਪ੍ਰਵਾਨਗੀ ਦਿੱਤੀ ਗਈ।। ਪੰਥਕ ਇਕੱਤਰਤਾ ਵਿਚ ਪੁੱਜੀਆਂ ਪੰਥਕ ਜਥੇਬੰਦੀਆਂ ਅਤੇ ਸ਼ਖਸੀਅਤਾਂ ਦਾ ਧੰਨਵਾਦ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ। 

ਇਸ ਦੌਰਾਨ ਐਡਵੋਕੇਟ ਧਾਮੀ ਵਲੋਂ ਪੜ੍ਹੇ ਗਏ ਮਤੇ ਵਿਚ ਕਿਹਾ ਗਿਆ ਕਿ ਸਰਕਾਰ ਵਲੋਂ ਕਾਨੂੰਨੀ ਪ੍ਰਕਿਰਿਆ ਚੰਗੀ ਗੱਲ ਹੈ ਪਰ ਇਸ ਵਿਚ ਪੰਥਕ ਸੁਝਾਅ ਮਨਫੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਨਮਰਜ਼ੀ ਨਾ ਕਰੇ ਤੇ ਪ੍ਰਸਤਾਵਿਤ ਬੇਅਦਬੀਆਂ ਸੰਬੰਧੀ ਕਾਨੂੰਨ ਸਿਆਸੀ ਟੂਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਜ਼ਰੂਰੀ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ