JALANDHAR WEATHER

ਗੜ੍ਹੇਮਾਰੀ ਕਾਰਨ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀ ਮਦਦ ਕਰਨ ਹਲਕਾ ਇੰਚਾਰਜ- ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 6 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਇੰਚਾਰਜਾਂ ਦੇ ਨਾਲ-ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਾਲ ਹੀ ਵਿਚ ਹੋਈ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਤਬਾਹ ਹੋਣ ਨਾਲ ਔਖੇ ਫਸੇ ਕਿਸਾਨਾਂ ਦੀ ਮਦਦ ਕਰਨ।

ਇਥੇ ਪੰਜਾਬ ਬਚਾਓ ਰੈਲੀਆਂ ਦੀ ਮੁਹਿੰਮ ਦੇ ਹਿੱਸੇ ਵਜੋਂ ਇਕ ਰੈਲੀ ਨੂੰ ਸੰਬੋਧਨ ਕਰਨ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਵੇਂ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਵੇਲੇ ਜਦੋਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਸੀ ਅਤੇ ਸਿਰਫ ਅਕਾਲੀ ਦਲ ਹੀ ਕਿਸਾਨਾਂ ਦੀ ਮਦਦ ਵਾਸਤੇ ਨਿਤਰਿਆ ਸੀ, ਤੇ ਉਨ੍ਹਾਂ ਨੂੰ ਚਾਰਾ, ਬੀਜ ਤੇ ਦਵਾਈਆਂ ਪ੍ਰਦਾਨ ਕੀਤੀਆਂ ਸਨ, ਉਸੇ ਤਰੀਕੇ ਮੈਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਲੋੜ ਮੁਤਾਬਕ ਮਦਦ ਕਰਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਅਕਾਲੀ ਦਲ ਦੀ ਅਗਲੀ ਸਰਕਾਰ ਦੀ ਉਚ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਫਸਲ ਬੀਮਾ ਸਹੂਲਤਾਂ ਦੇਵਾਂਗੇ ਤਾਂ ਜੋ ਕੁਦਰਤੀ ਆਫਤਾਂ ਦੀ ਹਾਲਤ ਵਿਚ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਮਿਲ ਸਕੇ। ਸ. ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ ਅਤੇ ਜਿਨ੍ਹਾਂ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋਈ ਹੈ, ਉਨ੍ਹਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।ਅਕਾਲੀ ਦਲ ਦੇ ਪ੍ਰਧਾਨ ਨੇ ਭਾਗਸਰ, ਗੰਧਾਰ ਅਤੇ ਲੱਖੇਵਾਲੀ ਪਿੰਡਾਂ ਦਾ ਦੌਰਾ ਵੀ ਕੀਤਾ, ਜਿਥੇ ਹਾਲ ਹੀ ਵਿਚ ਹੋਈ ਗੜ੍ਹੇਮਾਰੀ ਨੇ ਕਣਕ ਦੀ ਫਸਲ ਤਬਾਹ ਕਰ ਦਿੱਤੀ ਅਤੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਹ ਆਪਣੇ ਵਲੋਂ ਪੁਰਜ਼ੋਰ ਯਤਨ ਕਰਦਿਆਂ ਯਕੀਨੀ ਬਣਾਉਣਗੇ ਕਿ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਮਿਲੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ