JALANDHAR WEATHER

ਬੈਂਕ ਲੁੱਟ ਮਾਮਲਾ: ਪੁਲਿਸ ਨੇ ਦੋਸ਼ੀ ਕੀਤਾ ਕਾਬੂ

ਜਲੰਧਰ, 7 ਅਪ੍ਰੈਲ (ਦਵਿੰਦਰ) - ਬੀਤੇ ਦਿਨ ਦੋ ਲੁਟੇਰਿਆਂ ਨੇ ਇਕ ਪਾਸ਼ ਖੇਤਰ ਬੈਂਕ ਐਨਕਲੇਵ ਵਿਚ ਇਕ ਬੈਂਕ ਵਿਚ ਦਿਨ-ਦਿਹਾੜੇ ਡਕੈਤੀ ਕੀਤੀ ਸੀ। ਪੁਲਿਸ ਨੇ ਕੁਝ ਘੰਟਿਆਂ ਵਿਚ ਹੀ ਇਸ ਡਕੈਤੀ ਦਾ ਪਤਾ ਲਗਾ ਲਿਆ। ਪੁਲਿਸ ਨੇ ਅਪਰਾਧ ਵਿਚ ਸ਼ਾਮਿਲ ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਚੋਰੀ ਕੀਤੀ ਨਕਦੀ ਅਤੇ ਹਥਿਆਰ ਬਰਾਮਦ ਕਰ ਲਏ ਹਨ। ਦੋਸ਼ੀ ਲੁਟੇਰਾ ਸਿਮਰਨਜੀਤ ਸਿੰਘ ਜਲੰਧਰ ਦੇ ਇਕ ਪਾਸ਼ ਖੇਤਰ ਗ੍ਰੀਨ ਮਾਡਲ ਟਾਊਨ ਦਾ ਰਹਿਣ ਵਾਲਾ ਹੈ ਤੇ ਸੇਵਾਮੁਕਤ ਡੀ.ਐਸ.ਪੀ. ਹਰਭਜਨ ਸਿੰਘ ਦਾ ਪੁੱਤਰ ਹੈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡੀ.ਸੀ.ਪੀ. ਮਨਪ੍ਰੀਤ ਢਿੱਲੋਂ, ਏ.ਡੀ.ਸੀ.ਪੀ. ਰਾਕੇਸ਼ ਯਾਦਵ, ਏ.ਸੀ.ਪੀ. ਅਮਰਬੀਰ ਸਿੰਘ, ਏ.ਸੀ.ਪੀ. ਸੰਜੇ ਕੁਮਾਰ ਅਤੇ ਕ੍ਰਾਈਮ ਬ੍ਰਾਂਚ ਇੰਚਾਰਜ ਸਰਬਜੀਤ ਸਿੰਘ ਦੀ ਅਗਵਾਈ ਵਿਚ ਘਟਨਾ ਤੋਂ ਤੁਰੰਤ ਬਾਅਦ ਜਾਂਚ ਸ਼ੁਰੂ ਹੋ ਗਈ। ਜਾਂਚ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਟੀਮ ਨੇ ਗ੍ਰੀਨ ਮਾਡਲ ਟਾਊਨ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਤੋਂ ਹਥਿਆਰ ਅਤੇ ਲੁੱਟੇ ਗਏ ਕੁਝ ਪੈਸੇ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਦੇ ਅਨੁਸਾਰ ਮੁਲਜ਼ਮ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਸਿਮਰਨਜੀਤ ਸਿੰਘ ਵਿਰੁੱਧ ਬਟਾਲਾ ਅਤੇ ਐਸ.ਏ.ਐਸ. ਨਗਰ ਵਿਚ ਪਹਿਲਾਂ ਹੀ ਦੋ ਅਪਰਾਧਿਕ ਮਾਮਲੇ ਦਰਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ