JALANDHAR WEATHER

ਸ਼੍ਰੋਮਣੀ ਕਮੇਟੀ ਨੂੰ ਮਿਲੇ 1763 ਸ਼ਰਧਾਲੂਆਂ ਦੇ ਵੀਜ਼ੇ- ਬਲਵਿੰਦਰ ਸਿੰਘ ਕਾਹਲਵਾਂ

ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 1763 ਵੀਜ਼ੇ ਪ੍ਰਾਪਤ ਹੋਏ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਵਾਸਤੇ ਪਾਕਿਸਤਾਨ ਦੇ ਨਵੀਂ ਦਿੱਲੀ ਸਥਿਤ ਸਫਾਰਤਖਾਨੇ ਵਿਖੇ ਭੇਜੇ ਗਏ ਸਨ, ਜਿਨ੍ਹਾਂ ’ਚੋਂ 1763 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋਏ ਹਨ ਅਤੇ ਕਿਸੇ ਕਾਰਨ 32 ਸ਼ਰਧਾਲੂਆਂ ਲਈ ਵੀਜ਼ੇ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਆਪਣੇ ਵੀਜ਼ਾ ਲੱਗੇ ਪਾਸਪੋਰਟ 9 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਸਥਿਤ ਯਾਤਰਾ ਵਿਭਾਗ ਤੋਂ ਪ੍ਰਾਪਤ ਕਰ ਸਕਦੇ ਹਨ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਇਹ ਜਥਾ 10 ਅਪ੍ਰੈਲ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਵੇਗਾ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ