ਨੈਸ਼ਨਲ ਪੱਧਰ ਦੇ ਵਾਲੀਬਾਲ ਖਿਡਾਰੀ ਦੀ ਸੜਕ ਹਾਦਸੇ ’ਚ ਮੌਤ
ਖਮਾਣੋਂ (ਫਤਿਹਗੜ੍ਹ ਸਾਹਿਬ), 7 ਅਪ੍ਰੈਲ (ਜੋਗਿੰਦਰ ਪਾਲ)- ਨੈਸ਼ਨਲ ਪੱਧਰ ਤੱਕ ਵਾਲੀਬਾਲ ਖੇਡ ਚੁੱਕੇ ਖਿਡਾਰੀ ਜਸਬੀਰ ਸਿੰਘ ਮਨਸੂਰਪੁਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਇਸ ਘਟਨਾ ਉਪਰੰਤ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ।
ਸੂਤਰਾਂ ਅਨੁਸਾਰ ਜਸਵੀਰ ਸਿੰਘ ਪੁੱਤਰ ਬਲਜੀਤ ਸਿੰਘ (ਵਾਲੀਬਾਲ ਖਿਡਾਰੀ) ਵਾਸੀ ਪਿੰਡ ਮਨਸੂਰਪੁਰ ਨੇੜੇ ਖਮਾਣੋ ਆਪਣੇ ਦੋਸਤ ਨਵਨੀਤ ਸਿੰਘ ਨਾਲ ਆਪਣੀ ਰਿਸ਼ਤੇਦਾਰੀ ਖੇੜੀ ਨੌਧ ਸਿੰਘ ਦੇ ਨੇੜਲੇ ਪਿੰਡ ਜਲੋਵਾਲ ਤੋਂ ਵਾਪਸ ਪਿੰਡ ਮਨਸੂਰਪੁਰ ਨੂੰ ਆ ਰਿਹਾ ਸੀ ਕਿ ਜਿਵੇਂ ਹੀ ਉਹ ਮੋਟਰਸਾਈਕਲ ਉਤੇ ਪਿੰਡ ਢੋਲੇਵਾਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਸਿੱਧੀ ਟੱਕਰ ਹੋ ਗਈ। ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ 'ਚ ਹੀ ਜਸਬੀਰ ਸਿੰਘ ਦੀ ਮੌਤ ਹੋ ਗਈ ਅਤੇ ਨਵਨੀਤ ਸਿੰਘ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ ਪਹੁੰਚਿਆ ਗਿਆ।
;
;
;
;
;
;
;
;