ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਦੀਪਮਾਲਾ
ਅੰਮ੍ਰਿਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅੱਜ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪ ਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਗਈ। ਇਸ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਸ਼ਰਧਾਲੂਆਂ ਨੇ ਪਰਿਕਰਮਾ ਵਿਚ ਬੈਠ ਕੇ ਮਾਣਿਆ।
;
;
;
;
;
;
;
;