JALANDHAR WEATHER

ਕਰੋੜਾਂ ਰੁਪਏ ਦੀ 16.8 ਕਿੱਲੋ ਹੈਰੋਇਨ ਨਾਲ ਮਹਿਲਾ ਸਣੇ 4 ਕਾਬੂ

ਫਗਵਾੜਾ (ਕਪੂਰਥਲਾ), 7 ਅਪ੍ਰੈਲ (ਹਰਜੋਤ ਸਿੰਘ ਚਾਨਾ) - ਪੰਜਾਬ ਸਰਕਾਰ ਵਲੋਂ ਨਸ਼ਿਆ ਖਿਲਾਫ਼ ਆਰੰਭੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਣੇ 4 ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 16.8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਸੂਚਨਾ ਮਿਲਣ ਦੇ ਆਧਾਰ ’ਤੇ ਮੇਹਟਾਂ-ਮੇਹਲੀ ਬਾਈਪਾਸ ਉਤੇ ਪੁਲਿਸ ਨੇ ਅੰਮ੍ਰਿਤਸਰ ਸਾਈਡ ਤੋਂ ਆਈ ਬਲੈਨੋ ਗੱਡੀ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਗੱਡੀ ਨੂੰ ਭਜਾ ਲਿਆ ਤੇ ਪੁਲਿਸ ਪਾਰਟੀ ’ਤੇ ਗੱਡੀ ਚਾੜ੍ਹਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੀ ਤੇਜ਼ ਰਫ਼ਤਾਰੀ ਗੱਡੀ ਦੇ ਟਾਇਰਾਂ ’ਤੇ ਗੋਲੀਆਂ ਚਲਾ ਕੇ ਇਨ੍ਹਾਂ ਨੂੰ ਰੋਕਿਆ ਤੇ ਕਾਬੂ ਕੀਤਾ। ਗੱਡੀ ਦੀ ਤਲਾਸ਼ੀ ਲੈਣ ਉਤੇ ਇਨ੍ਹਾਂ ਪਾਸੋਂ 16.8 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਨੇ ਦੱਸਿਆ ਕਿ ਇਹ ਹੈਰੋਇਨ ਚੰਡੀਗੜ੍ਹ ਦੇ ਖੇਤਰ ’ਚ ਸਪਲਾਈ ਕੀਤੀ ਜਾਣੀ ਸੀ।

ਐਸ.ਐਸ.ਪੀ. ਗੌਰਵ ਤੂਰਾ ਤੇ ਐਸ.ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾਰ ਦੀ ਸੁਮਨਪ੍ਰੀਤ ਕੌਰ, ਅੰਮ੍ਰਿਤਸਰ ਦੇ ਪਿੰਡ ਦੌਕੇ ਦੇ ਰਹਿਣ ਵਾਲੇ ਹਰਪਾਲ ਸਿੰਘ ਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਤਸਕਰੀ ਪਾਕਿਸਤਾਨ ਤੇ ਦੁਬਈ ਆਧਾਰਿਤ ਹੈਂਡਲਰਾਂ ਦੇ ਇਸ਼ਾਰੇ ’ਤੇ ਚੱਲ ਰਹੀ ਸੀ। ਇਹ ਖੇਪ ਅੰਮ੍ਰਿਤਸਰ ਸਰਹੱਦੀ ਇਲਾਕੇ ਤੋਂ ਲਿਆਂਦੀ ਗਈ ਸੀ ਤੇ ਇਸ ਨੂੰ ਚੰਡੀਗੜ੍ਹ ’ਚ ਦਿੱਤਾ ਜਾਣਾ ਸੀ। ਪੁਲਿਸ ਨੇ ਇਸ ਸੰਬੰਧ ’ਚ ਥਾਣਾ ਸਦਰ ਵਿਖੇ ਧਾਰਾ 21 ਸੀ, ਐਨਡੀਪੀਐਸ ਤੇ ਧਾਰਾ 111 ਤਹਿਤ ਕੇਸ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ