JALANDHAR WEATHER

ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀ ਕੋਲੋਂ ਗਾਂਜਾ ਬਰਾਮਦ

 ਰਾਜਾਸਾਂਸੀ, (ਅੰਮ੍ਰਿਤਸਰ), 8 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਯਾਤਰੀ ਕੋਲੋਂ ਗਾਂਜਾ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਯਾਤਰੀ ਬੈਂਕਾਕ ਤੋਂ ਇਥੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਿਆ ਸੀ, ਜਿਸ ਦੇ ਸਮਾਨ ਦੀ ਜਾਂਚ ਦੌਰਾਨ ਕਸਟਮ ਅਧਿਕਾਰੀਆਂ ਨੂੰ ਮਿਠਾਈ ਦੇ ਡੱਬੇ ਬਰਾਮਦ ਹੋਏ, ਜਿਨ੍ਹਾਂ ਵਿਚ 964 ਗ੍ਰਾਮ ਗਾਂਜਾ ਭਰਿਆ ਹੋਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ