JALANDHAR WEATHER

ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਐਸ.ਓ.ਆਈ. ਆਗੂਆਂ ਅਤੇ ਪੁਲਿਸ ਵਿਚਾਲੇ ਝੜਪ

ਚੰਡੀਗੜ੍ਹ, 8 ਅਪ੍ਰੈਲ- ਅੱਜ ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਦੇ ਵਰਕਰਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਵਿੰਗ ਦੇ ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਮੁੱਖ ਮੰਤਰੀ ਮਾਨ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ। ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਰਾਣਾ ਰਣਬੀਰ ਸਿੰਘ ਅਤੇ ਹੋਰ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਲੈ ਗਈ।

ਦੱਸਣ ਯੋਗ ਹੈ ਕਿ ਹਾਲ ਹੀ ਵਿਚ ਮੁੱਖ ਮੰਤਰੀ ਨੇ ਸਟੇਜ ਤੋਂ ਐਸ.ਓ.ਆਈ. ਨੂੰ "ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ" ਕਿਹਾ ਸੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਅਲਰਟ 'ਤੇ ਹੈ। ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਹਨ ਅਤੇ ਪਾਣੀ ਦੀਆਂ ਤੋਪਾਂ ਤਾਇਨਾਤ ਕੀਤੀਆਂ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ