JALANDHAR WEATHER

ਸੀ.ਆਈ.ਏ.ਟੀਮ ਵਲੋਂ 532 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸੀ.ਆਈ.ਏ.ਟੀਮ ਵਲੋਂ 532 ਗ੍ਰਾਮ ਹੈਰੋਇਨ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸੰਬੰਧੀ ਰਸ਼ਪਾਲ ਸਿੰਘ ਡੀ.ਐਸ.ਪੀ.(ਡੀ) ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਅਤੇ ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਦੀ ਅਗਵਾਈ ਹੇਠ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ.ਸਟਾਫ਼ ਦੀ ਟੀਮ ਵਲੋਂ ਗਸ਼ਤ ਦੌਰਾਨ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਸਰਾਏਨਾਗਾ ਸੂਏ ਦੇ ਪੁਲ ਨੇੜੇ ਮੌਜੂਦ ਸੀ ਤਾਂ ਇਕ ਕਾਰ ਨੂੰ ਸ਼ੱਕ ਦੇ ਅਧਾਰ ਉਤੇ ਚੈੱਕ ਕੀਤਾ ਗਿਆ, ਕਾਰ ਵਿਚ ਸਵਾਰ ਚਾਰ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿਚ ਥਾਣਾ ਬਰੀਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਪੁਲਿਸ ਵਲੋਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀਆਂ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ। ਪੁਲਿਸ ਵਲੋਂ ਹੁਣ ਇਨ੍ਹਾਂ ਤੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ