JALANDHAR WEATHER

ਕਾਰ ਚਾਲਕ ਵਲੋਂ ਬਾਈਕ ਸਵਾਰਾਂ ਨੂੰ ਟੱਕਰ, ਦੋ ਦੀਆਂ ਲੱਤਾਂ ਟੁੱਟੀਆਂ

ਜੈਂਤੀਪੁਰ, 9 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਉਤੇ ਸਥਿਤ ਬਾਬਾ ਨਾਨਕ ਇੰਡੀਅਨ ਆਇਲ ਪੈਟਰੋਲ ਪੰਪ ਦੇ ਨੇੜੇ ਬਟਾਲਾ ਸਾਈਡ ਤੋਂ ਆ ਰਹੀ ਕਾਲੇ ਰੰਗ ਦੀ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਦੋਵੇਂ ਨੌਜਵਾਨਾਂ ਦੀਆਂ ਲੱਤਾਂ ਟੁੱਟ ਗਈਆਂ। ਜ਼ਖਮੀ ਨੌਜਵਾਨਾਂ ਦਾ ਪਿੰਡ ਨੰਗਲ ਖੁਰਦ ਦੱਸਿਆ ਜਾ ਰਿਹਾ ਸੀ, ਜਿਨ੍ਹਾਂ ਨੂੰ ਇਕੱਤਰ ਹੋਏ ਲੋਕਾਂ ਵਲੋਂ ਐਂਬੂਲੈਂਸ ਰਾਹੀਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਪਹੁੰਚਾਇਆ ਗਿਆ। ਜ਼ਿਕਰਯੋਗ ਹੈ ਕਿ ਕਾਰ ਸਵਾਰ ਦੀ ਪਛਾਣ ਨਹੀਂ ਹੋ ਸਕੀ ਤੇ ਉਹ ਮੌਕੇ ਉਤੇ ਫਰਾਰ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ