JALANDHAR WEATHER

ਮਜੀਠੀਆ ਮਾਮਲੇ ਵਿਚ ਗਜਪਤ ਸਿੰਘ ਗਰੇਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਕਪਿਲ ਵਧਵਾ)– ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਵੱਡੀ ਰਾਹਤ ਮਿਲੀ ਹੈ। ਮੁਹਾਲੀ ਦੀ ਅਦਾਲਤ ਨੇ ਗਰੇਵਾਲ ਵਲੋਂ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਵਲੋਂ 25 ਜੂਨ 2025 ਨੂੰ ਬਿਕਰਮ ਸਿੰਘ ਮਜੀਠੀਆ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਸ਼ੁਰੂਆਤੀ ਦੌਰ ਵਿਚ ਗਜਪਤ ਸਿੰਘ ਗਰੇਵਾਲ ਨੂੰ ਗਵਾਹ ਵਜੋਂ ਸ਼ਾਮਲ ਕੀਤਾ ਗਿਆ ਸੀ, ਪਰ ਬਾਅਦ ਵਿਚ ਜਾਂਚ ਦੌਰਾਨ ਉਨ੍ਹਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰ ਲਿਆ ਗਿਆ।

ਵਿਜੀਲੈਂਸ ਜਾਂਚ ਅਨੁਸਾਰ ਗਰੇਵਾਲ ‘ਤੇ ਦੋਸ਼ ਹੈ ਕਿ ਉਹ ਮਜੀਠੀਆ ਦੇ ਕਥਿਤ ਬੇਹਿਸਾਬ ਪੈਸੇ ਨੂੰ ਆਪਣੀ ਬੇਵਰੇਜ ਕੰਪਨੀ ਰਾਹੀਂ ਸਫ਼ੈਦ ਕਰਨ ਵਿਚ ਸਹਿ ਮੁਲਜ਼ਮ ਵਜੋਂ ਸ਼ਾਮਲ ਰਹੇ ਹਨ। ਅੱਜ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਗਜਪਤ ਸਿੰਘ ਗਰੇਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਵਲੋਂ ਹੁਕਮ ਦਿੱਤਾ ਗਿਆ ਹੈ ਕਿ ਗਰੇਵਾਲ 15 ਅਪ੍ਰੈਲ ਨੂੰ ਜਾਂਚ ਵਿਚ ਸ਼ਾਮਲ ਹੋਣ। ਮੁਹਾਲੀ ਸਥਿਤ ਜ਼ਿਲ੍ਹਾ ਅਦਾਲਤ ਵਿਖੇ ਇਹ ਫੈਸਲਾ ਸੁਣਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ