JALANDHAR WEATHER

ਵਰਜੀਤ ਵਾਲੀਆ ਨੇ ਸੰਭਾਲਿਆ ਜਲੰਧਰ ਦੇ ਡੀਸੀ ਵਜੋਂ ਅਹੁਦਾ

ਜਲੰਧਰ, 10 ਅਪ੍ਰੈਲ- ਜਲੰਧਰ ਦੇ ਨਵੇਂ ਅਤੇ ਸਭ ਤੋਂ ਛੋਟੀ ਉਮਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਦੁਪਹਿਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ, ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਆਪਣੀਆਂ ਤਰਜੀਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜਲੰਧਰ ਦੀ ਤਰੱਕੀ ਨੂੰ ਤੇਜ਼ ਕਰਨਾ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਅਤੇ ਸੇਵਾਵਾਂ ਨੂੰ ਜਨਤਾ ਲਈ ਪਹੁੰਚਯੋਗ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੇ ਅਧਿਕਾਰੀਆਂ ਨਾਲ ਇਕ ਟੀਮ ਵਿਚ ਕੰਮ ਕਰਨਗੇ। ਉਨ੍ਹਾਂ ਦਾ ਮੰਨਣਾ ਹੈ ਕਿ ਜਲੰਧਰ ਮੀਡੀਆ, ਖੇਡਾਂ ਅਤੇ ਵੱਡੇ ਕਾਰੋਬਾਰਾਂ ਲਈ ਇਕ ਮਹੱਤਵਪੂਰਨ ਕੇਂਦਰ ਹੈ ਅਤੇ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ।

ਵਰਜੀਤ ਵਾਲੀਆ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕੋਵਿਡ-19 ਮਹਾਂਮਾਰੀ ਦੌਰਾਨ ਜਲੰਧਰ ਵਿਚ ਇਕ ਸਿਖਿਆਰਥੀ ਵਜੋਂ ਸੇਵਾ ਨਿਭਾਈ ਸੀ। ਹੁਣ, ਦੁਬਾਰਾ ਮੌਕਾ ਮਿਲਿਆ ਹੈ ਤਾਂ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ