JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਨੇ ਮਥੁਰਾ ਹਾਦਸੇ ਉਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 10 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਮਥੁਰਾ ਕਿਸ਼ਤੀ ਹਾਦਸੇ ਉਤੇ ਦੁਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅੱਜ, ਜਗਰਾਉਂ ਸ਼ਹਿਰ ਦੇ ਵਸਨੀਕਾਂ ਨੂੰ ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਜਾ ਰਹੀ ਇਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿਚ ਪਲਟ ਗਈ, ਜਿਸ ਵਿਚ 32 ਲੋਕ ਸਵਾਰ ਸਨ.. ਬਹੁਤ ਦੁੱਖ ਨਾਲ ਮੈਨੂੰ ਤੁਹਾਨੂੰ ਦੱਸਣਾ ਪੈ ਰਿਹਾ ਹੈ ਕਿ ਕੁਝ ਸ਼ਰਧਾਲੂਆਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ। ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿਚ ਹਾਂ। ਬਾਕੀ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ