JALANDHAR WEATHER

ਅੱਠਵੀਂ ਦਾ ਨਤੀਜਾ- ਲੜਕੀਆਂ ਨੇ ਹਾਸਲ ਕੀਤੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ, ਫਰੀਦਕੋਟ ਦੀ ਤਮੰਨਾ ਰਹੀ ਅੱਵਲ

ਐੱਸ. ਏ. ਐੱਸ. ਨਗਰ, 10 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-2026 ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਅੱਜ ਐਲਾਨ ਦਿੱਤਾ  ਗਿਆ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10422 ਸਕੂਲਾਂ ਦੇ 262966 ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 253789 ਪਾਸ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 96.51 ਰਹੀ ਹੈ।

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੀ ਫਰੀਦਕੋਟ ਦੀ ਤਮੰਨਾ 600/600 ਅੰਕ ਲੈ ਕੇ ਅੱਵਲ ਰਹੀ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਅਰਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 600/598 ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ, ਫਰੀਦਕੋਟ  ਦੀ ਜਸ਼ਨਦੀਪ ਨੇ 600/598 ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ