ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ 6 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ
ਮਾਨਸਾ, 10 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਗਲੀ ਸੁਣਵਾਈ 1 ਮਈ 'ਤੇ ਪਾ ਦਿੱਤੀ ਹੈ। ਅੱਜ ਸਥਾਨਕ ਅਦਾਲਤ 'ਚ 6 ਹੋਰ ਗਵਾਹਾਂ ਨੇ ਬਿਆਨ ਦਰਜ ਕਰਵਾਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਗਵਾਹ ਬਿਆਨ ਦਰਜ ਕਰਵਾ ਚੁੱਕੇ ਹਨ। ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਂਸਿੰਗ ਜ਼ਰੀਏ ਪੇਸ਼ੀ ਭੁਗਤੀ ਜਦਕਿ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਅਦਾਲਤ 'ਚ ਪੇਸ਼ ਹੋਏ। ਇਨ੍ਹਾਂ ਦੋਵਾਂ ਦੀ ਸੁਪਰੀਮ ਕੋਰਟ ਵਲੋਂ ਪਿਛਲੇ ਸਮੇਂ ਜ਼ਮਾਨਤ ਹੋ ਗਈ ਸੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੋ ਪੇਸ਼ੀ ਮੌਕੇ ਹਾਜ਼ਰ ਸਨ, ਵਲੋਂ ਅਦਾਲਤ 'ਚ ਦਰਖਾਸਤ ਲਗਾਈ ਗਈ ਹੈ, ਜਿਸ 'ਚ ਜੀਵਨਜੋਤ, ਅਵਤਾਰ ਸਿੰਘ, ਤਨਵਰ ਗਰੇਵਾਲ, ਜੁਗਨੂੰ ਦੀ ਸਟੇਟਸ ਰਿਪੋਰਟ ਮੰਗੀ ਹੈ।
;
;
;
;
;
;
;
;