JALANDHAR WEATHER

ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਨੇ ਟੋਲ ਪਲਾਜ਼ਾ ਨਿੱਜਰਪੁਰਾ ਕੀਤਾ ਫਰੀ

ਜੰਡਿਆਲਾ ਗੁਰੂ, 10 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਸੱਦੇ ’ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਨੌਜਵਾਨ ਸੰਘਰਸ਼ ਕਮੇਟੀ ਬੀਕੇਯੂ ਮਝੈਲ ਦੇ ਆਗੂਆਂ ਵਲੋਂ ਸੂਬਾ ਆਗੂ ਸਰਬਜੀਤ ਸਿੰਘ ਰਾਮਪੁਰਾ, ਹੀਰਾ ਸਿੰਘ ਮਜੈਲ, ਨਰਿੰਦਰ ਪਾਲ ਸਿੰਘ ਭੰਗੂ, ਬਲਦੇਵ ਸਿੰਘ ਕਲੇਰ, ਮੰਗਲ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਨਿੱਜਰਪੁਰਾ ਵਿਖੇ ਧਰਨਾ ਦਿੱਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚਾਰ ਘੰਟੇ ਲਈ ਟੋਲ ਪਲਾਜ਼ਾ ਫਰੀ ਕੀਤਾ ਗਿਆ ।

ਇਸ ਮੌਕੇ ਕਿਸਾਨ ਆਗੂਆਂ ਨੇ ਬੋਲਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਏ ਭਾਰਤ-ਅਮਰੀਕਾ ਕਰ ਮੁਕਤ ਵਪਾਰ ਦੇ ਸਮਝੌਤੇ ਦਾ ਦੱਬ ਕੇ ਵਿਰੋਧ ਕਰਦੇ ਹਾਂ । ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਆਗੂ ਇੰਦਰਜੀਤ ਸਿੰਘ ਕੋਟ ਬੁੱਢਾ, ਸੁਖਜੀਤ ਸਿੰਘ ਹਰਦੋ ਝੰਡੇ, ਬਚਿੱਤਰ ਸਿੰਘ ਕੋਟਲਾ, ਗੁਰਸੇਵਕ ਸਿੰਘ ਧਾਰੀਵਾਲ, ਗੁਰ ਸਾਹਿਬ ਸਿੰਘ ਚਾਟੀਵਿੰਡ ਨੇ ਕਿਹਾ ਕਿ ਭਾਰਤ-ਅਮਰੀਕਾ ਡੀਲ ਨਾਲ ਭਾਰਤ ਦੀ ਕਿਸਾਨੀ ਅਤੇ ਸਹਾਇਕ ਧੰਦੇ ਮੱਛੀ ਪਾਲਨ, ਡੇਅਰੀ ਫਾਰਮਿੰਗ ਜਾਂ ਇਸ ਤਰ੍ਹਾਂ ਦੇ ਹੋਰ ਕਈ ਧੰਦਿਆਂ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿਚ ਹੋਈ ਗੜੇਮਾਰੀ ਦੌਰਾਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਜਿਸਦੀ ਸਰਕਾਰ ਪੂਰੀ ਤਰ੍ਹਾਂ ਭਰਪਾਈ ਕਰੇ ਤੇ ਅੱਗੇ ਤੋਂ ਫਸਲੀ ਬੀਮਾ ਯੋਜਨਾ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਾਰੀ ਮੀਹ ਦੌਰਾਨ ਨੁਕਸਾਨੀ ਗਈ ਕਣਕ ਸਰਕਾਰ ਚੁੱਕਣ ਦੀ ਗਾਰੰਟੀ ਦੇਵੇ, ਅੰਦੋਲਨ ਦੌਰਾਨ ਕਿਸਾਨਾਂ ਉਤੇ ਪਾਏ ਕੇਸ ਸਰਕਾਰ ਰੱਦ ਕਰੇ, ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਉਤੇ ਸਰਕਾਰ ਗੌਰ ਕਰੇ, ਕਾਰਪੋਰੇਟ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੀ ਤਰਜ਼ ’ਤੇ ਕਿਸਾਨਾ ਨੂੰ ਕਰਜ਼ਾ ਮੁਕਤ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ