JALANDHAR WEATHER

ਸਰਹੱਦੀ ਪਿੰਡ ਵਿਖੇ ਦੋ ਗਰੁੱਪਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ

ਝਬਾਲ, (ਅੰਮ੍ਰਿਤਸਰ), 11 ਅਪ੍ਰੈਲ (ਸੁਖਦੇਵ ਸਿੰਘ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਸਰਹੱਦੀ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਵਿਖੇ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਦੀ ਮੌਤ ਦੀ ਗਈ। ਮ੍ਰਿਤਕ ਖਜ਼ਾਨ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਚੀਮਾ ਖੁਰਦ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਰਾਤ‌ ਵੇਲੇ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਦੇ ਦੋ ਗਰੁੱਪਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਝਗੜੇ ਦੌਰਾਨ ਦੋਵਾਂ ਧੜਿਆਂ ਵਲੋਂ ਇਕ ਦੂਜੇ ’ਤੇ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਰੌਲ਼ਾ ਰੱਪਾ ਸੁਣ ਕੇ ਉਸ ਦਾ ਪਤੀ ਘਰੋਂ ਬਾਹਰ ਆਇਆ ਤੇ ਇਸੇ ਦੌਰਾਨ ਇਕ ਧੜੇ ਵਲੋਂ ਚਲਾਈ ਗੋਲੀ ਇਕ ਪਾਸੇ ’ਤੇ ਖੜੇ ਉਸ ਦੇ ਪਤੀ ਦੇ ਸਿਰ ’ਚ ਜਾ ਲੱਗੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੂਸਰੇ ਪਾਸੇ ਮਜ਼ਦੂਰ ਏਕਤਾ ਟਰੇਡ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਡਕੌਂਦਾ ਦੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਨੇ ਕਤਲ ਦੇ ਬਾਅਦ ਪੁਲਿਸ ਵਲੋਂ ਵਰਤੀ ਜਾ ਰਹੀ ਢਿੱਲੀ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਜੇਕਰ ਪੁਲਿਸ ਨੇ ਕਾਤਲਾਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਧਰਨਾ ਲਗਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ