JALANDHAR WEATHER

8ਵੀਂ ਸ਼੍ਰੇਣੀ ਦੀ ਪ੍ਰੀਖਿਆ ’ਚ ਪੰਜਾਬ ’ਚੋਂ ਪਹਿਲਾਂ ਸਥਾਨ ਹਾਸਿਲ ਕਰਨ ਵਾਲੀ ਤਮੰਨਾ ਬਣਨਾ ਚਾਹੁੰਦੀ ਹੈ ਵੱਡਾ ਅਧਿਕਾਰੀ

ਜੈਤੋ, (ਫਰੀਦਕੋਟ), 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੀ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਅਨੁਸਾਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਤਮੰਨਾ ਸਪੁੱਤਰੀ ਨਰਿੰਦਰ ਕੁਮਾਰ/ਸੁਨੀਤਾ ਰੋਲ ਨੰਬਰ 8026236105 ਨੇ 600 ਅੰਕਾਂ ’ਚੋਂ 600 ਅੰਕ (100 ਫ਼ੀਸਦੀ) ਪ੍ਰਾਪਤ ਕਰਕੇ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰਨ ’ਤੇ ਤਮੰਨਾ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਗਲੀ ਮਹੱਲੇ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵਿਦਿਆਰਥਣ ਤਮੰਨਾ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਸਿਲਸਿਲਾ ਜਾਰੀ ਹੈ| ਮੌਕੇ ’ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਦੇ ਅਨੁਸਾਰ ਨਰਿੰਦਰ ਕੁਮਾਰ ਅਤੇ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ 4 ਲੜਕੀਆਂ ਨੇ ਜਨਮ ਲਿਆ ਹੈ ਤੇ ਉਹ ਸਾਰੀਆਂ ਲੜਕੀਆਂ ਨੂੰ ਉੱਚ ਵਿੱਦਿਆ ਹਾਸਲ ਕਰਵਾਕੇ ਵੱਡੇ ਅਧਿਕਾਰੀ ਬਣਾਉਣ ਦੀ ਕੋਸ਼ਿਸ਼ ਕਰਨਗੇ| ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਭੱਠੇ ’ਤੇ ਮੁਨੀਮ ਦਾ ਕੰਮ ਕਰਦਾ ਹੈ ਤੇ ਅਰਥਿਕ ਸਥਿਤੀ ਠੀਕ ਹੀ ਹੋਣ ਦੇ ਬਾਵਜੂਦ ਉਸ ਨੇ ਆਪਣੀ ਹੋਣਹਾਰ ਸਪੁੱਤਰੀ ਤਮੰਨਾ ਨੂੰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਪੜ੍ਹਾ ਰਿਹਾ ਹੈ ਅਤੇ ਤਮੰਨਾ ਪੜ੍ਹਾਈ ਵਿਚ ਹੁਸ਼ਿਆਰ ਹੈ ਅਤੇ ਘਰ ਵਿਚ ਹੀ ਬੈਠੇ ਪੜ੍ਹਾਈ ਕਰਦੀ ਰਹੀ ਹੈ| ਇਸ ਦੌਰਾਨ ਵਿਦਿਆਰਥਣ ਤਮੰਨਾ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ, ਸਕੂਲ ਦੇ ਅਧਿਆਪਕਾਂ ਵਲੋਂ ਕੀਤੀ ਸਖ਼ਤ ਮਿਹਨਤ ਦੇ ਸਦਕਾ ਹੀ ਉਹ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਿਲ ਕਰ ਸਕੀ ਹੈ। ਉਹ ਉੱਚ ਵਿੱਦਿਆ ਪ੍ਰਾਪਤ ਕਰਕੇ ਵੱਡਾ ਅਧਿਕਾਰੀ ਬਣਨਾ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ|

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ