ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ
ਅੰਮ੍ਰਿਤਸਰ, 11 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ’ਚ ਵਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੀੜ੍ਹਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੈ, ਜਿਨ੍ਹਾਂ ਨੇ ਆਪਣਿਆਂ ਨੂੰ ਗਵਾਇਆ ਹੈ। ਉਨ੍ਹਾਂ ਹਾਦਸੇ ਵਿਚ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਿਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮਥੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਲੋੜ ਅਨੁਸਾਰ ਪੀੜਤਾਂ ਦੀ ਸਹਾਇਤਾ ਕਰਨਗੇ।
;
;
;
;
;
;
;
;