JALANDHAR WEATHER

ਸਬ ਡਿਵੀਜ਼ਨ ਤਪਾ ਦੇ ਐੱਸ.ਡੀ.ਐਮ. ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ

ਤਪਾ ਮੰਡੀ, ( ਬਰਨਾਲਾ) 11 ਅਪ੍ਰੈਲ (ਵਿਜੇ ਸ਼ਰਮਾ) - ਲੋਕਾਂ ਨੂੰ ਘਰੇਲੂ ਗੈਸ ਲੈਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਅਤੇ ਮਿਸ ਕਾਲ ਨਾਲ ਬੁੱਕ ਹੋਏ ਸਿਲੰਡਰ ਵੀ ਕਈ ਦਿਨਾਂ ਬਾਅਦ ਮਿਲਦੇ ਹਨ । ਇਸ ਨੂੰ ਲੈ ਕੇ ਸਬ ਡਿਵੀਜ਼ਨ ਤਪਾ ਦੇ ਉਪ ਮੰਡਲ ਮੈਜਿਸਟ੍ਰੇਟ ਆਯੂਸ਼ ਗੋਇਲ (ਆਈ.ਏ.ਐੱਸ.) ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ, ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੌਕੇ 'ਤੇ ਮੌਜ਼ੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ। ਇਸ ਮੌਕੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨਾਂ ਤੋਂ ਗੈਸ ਦੀ ਕਿੱਲਤ ਆ ਰਹੀ ਹੈ। ਇਸ ਮੌਕੇ ਗੈਸ ਏਜੰਸੀ ਦੇ ਮਾਲਕ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਘਰੇਲੂ ਗੈਸ ਸਿਲੰਡਰਾਂ ਦੀ ਡਿਲਵਰੀ ਸਮੇਂ ਸਿਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਗੈਸ ਏਜੰਸੀ ਵਾਲਾ ਖਪਤਕਾਰਾਂ ਨੂੰ ਹੈਰਾਨ ਪਰੇਸ਼ਾਨ ਕਰਦਾ ਹੈ ਤਾਂ ਉਸ ਦੇ ਸੰਬੰਧ ਵਿਚ ਲਿਖਤੀ ਸ਼ਿਕਾਇਤ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨਾ ਵਲੋਂ ਬਾਬਾ ਫੂਲਾ ਸਰਕਾਰੀ ਬਿਰਧ ਘਰ ਤਪਾ ਦਾ ਵੀ ਦੌਰਾ ਕੀਤਾ ਗਿਆ। ਉਨ੍ਹਾਂ ਬਿਰਧ ਘਰ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਬਜ਼ੁਰਗਾਂ ਲਈ ਸਾਰੇ ਪ੍ਰਬੰਧਾਂ ਜਿਵੇਂ ਕਿ ਖਾਣਾ, ਸਾਫ-ਸਫਾਈ, ਦਵਾਈਆਂ ਅਤੇ ਹੋਰ ਸਹੂਲਤਾਂ ਨੂੰ ਘੋਖਿਆ ਅਤੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ