ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ- ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 13 ਅਪ੍ਰੈਲ (ਜਸਜੀਤ ਸਿੰਘ ਧਾਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ਼ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ..
ਅੰਗਰੇਜ਼ੀ ਹਕੂਮਤ ਦੇ ਜ਼ੁਲਮ ਦਾ ਸ਼ਿਕਾਰ ਹੋਏ ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਸ਼ਹੀਦਾਂ ਵਲੋਂ ਡੁੱਲ੍ਹਿਆ ਖ਼ੂਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦਾ ਰਹੇਗਾ। ਆਓ ਰਲ ਮਿਲ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ।
;
;
;
;
;
;
;