JALANDHAR WEATHER

ਅੱਜ ਸ਼ਾਮ ਪੂਰੇ ਰਾਜਕੀ ਸਨਮਾਨ ਨਾਲ ਹੋਵੇਗਾ ਆਸ਼ਾ ਭੋਂਸਲੇ ਦਾ ਅੰਤਿਮ ਸੰਸਕਾਰ

ਮੁੰਬਈ, 13 ਅਪ੍ਰੈਲ- ਗਾਇਕਾ ਆਸ਼ਾ ਭੋਂਸਲੇ ਦਾ ਅੱਜ ਸ਼ਾਮ 4 ਵਜੇ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦਾ ਐਤਵਾਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਿਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਆਸ਼ਾ ਨੂੰ ਕਈ ਡਾਕਟਰੀ ਸਮੱਸਿਆਵਾਂ ਕਾਰਨ ਸ਼ਨੀਵਾਰ ਰਾਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਭਾਵ ਉਨ੍ਹਾਂ ਦੀ ਮੌਤ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਹੋਈ।

ਆਸ਼ਾ ਭੋਂਸਲੇ ਨੇ ਆਪਣੇ 82 ਸਾਲਾਂ ਦੇ ਗਾਇਕੀ ਜੀਵਨ ਦੌਰਾਨ ਨੌਂ ਫਿਲਮਫੇਅਰ ਪੁਰਸਕਾਰਾਂ ਸਮੇਤ 100 ਤੋਂ ਵੱਧ ਪੁਰਸਕਾਰ ਜਿੱਤੇ। ਉਨ੍ਹਾਂ ਨੂੰ ਦੇਸ਼ ਦੇ ਦੂਜੇ ਸਭ ਤੋਂ ਉੱਚੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਦਾ ਅੰਤਿਮ ਸੰਸਕਾਰ ਪੂਰੇ ਰਾਜਕੀ ਸਨਮਾਨ ਨਾਲ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ