JALANDHAR WEATHER

ਆਈਐਸਆਈ ਦੇ ਇਸ਼ਾਰੇ 'ਤੇ ਹੋਇਆ ਸੀ ਥਾਣੇ 'ਤੇ ਹਮਲਾ - ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ

ਅਟਾਰੀ ਸਰਹੱਦ, (ਅੰਮ੍ਰਿਤਸਰ) - 13 ਅਪ੍ਰੈਲ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਪਾਕਿਸਤਾਨ ਦੀ ਸੂਈਆ ਏਜੰਸੀ ਆਈਐਸ ਆਈ ਦੇ ਇਸ਼ਾਰੇ ਤੇ ਪਿਛਲੇ ਦਿਨੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲਾ ਕੀਤੇ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਹਰਕਤ ਵਿਚ ਆਉਂਦਿਆਂ ਥਾਣੇ ਉੱਪਰ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਨੇ ਦੱਸਿਆ ਕਿ ਭਿੰਡੀ ਸੈਦਾਂ ਥਾਣਾ ਜੋ ਕਿ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਅਧੀਨ ਆਉਂਦਾ ਹੈ ਉੱਥੇ ਬੀਤੇ ਦਿਨੀਂ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਆਈਐਸਆਈ ਅਤੇ ਹੋਰ ਭਾਰਤ ਵਿਰੋਧੀ ਲੋਕਾਂ ਦੇ ਇਸ਼ਾਰੇ 'ਤੇ ਗਰਨੇਡ ਹਮਲਾ ਕੀਤਾ ਗਿਆ ਸੀ, ਜਿਸ ਦੀ ਉਸ ਦਿਨ ਤੋਂ ਹੀ ਪੰਜਾਬ ਪੁਲਿਸ ਨੇ ਪੈੜ ਨੱਪਦਿਆਂ ਆਪਣੇ ਤੌਰ 'ਤੇ ਖੁਫੀਆ ਜਾਣਕਾਰੀ ਇਕੱਤਰ ਜਾ ਰਹੀ ਸੀ। ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੁੰਦਿਆਂ ਐਸਐਸਪੀ ਫਰੀਦਕੋਟ ਪ੍ਰਗਿਆ ਜੈਨ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਡਾਕਟਰ ਸੁਹੇਲ ਕਾਸਿਬ ਵਲੋਂ ਕਾਊਂਟਰ ਇੰਟੈਲੀਜਂਸੀ ਪੰਜਾਬ ਤੇ ਐਸਐਸਓ ਅੰਮ੍ਰਿਤਸਰ ਵਲੋਂ ਸਾਂਝੇ ਤੌਰ 'ਤੇ ਵੱਡੀ ਸਫਲਤਾ ਹਾਸਿਲ ਕਰਦਿਆਂ ਭਿੰਡੀ ਸੈਦਾਂ ਥਾਣੇ ਨੂੰ ਗਰਨੇਡ ਨਾਲ ਉਡਾਉਣ ਵਾਲੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਪਾਸੋਂ ਆਈਐਸਆਈ ਦੇ ਇਸ਼ਾਰੇ ਤੇ ਹੋਰ ਵੀ ਅਨੇਕਾਂ ਤਰ੍ਹਾਂ ਦੀਆਂ ਭਾਰਤ ਵਿਰੋਧੀ ਗਤੀ ਵਧੀਆਂ ਦਾ ਪਤਾ ਲਗਾਇਆ ਗਿਆ ਹੈ ਤੇ ਇਸ ਵਿਚ ਹੋਰ ਵੀ ਕਈ ਅਨੇਕਾਂ ਖ਼ੁਲਾਸੇ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ