JALANDHAR WEATHER

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸਿੱਖ ਦਸਤਾਰ ਦਿਵਸ

ਤਲਵੰਡੀ ਸਾਬੋ (ਬਠਿੰਡਾ), 13 ਅਪ੍ਰੈਲ (ਰਣਜੀਤ ਸਿੰਘ ਰਾਜੂ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲ ਦੌਰਾਨ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਦਸਤਾਰ ਕੈਂਪ ਲਗਾਏ ਗਏ।ਕੈਂਪਾਂ ਦੀ ਸ਼ੁਰੂਆਤ ਮੌਕੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਜਦੋਂਕਿ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਆਪਣੇ ਹੱਥਾਂ ਨਾਲ ਕੁਝ ਬੱਚਿਆਂ ਦੇ ਦਸਤਾਰ ਸਜਾਈ।ਉਨ੍ਹਾਂ ਕਿਹਾ ਕਿ ਅੱਜ ਦਸਤਾਰ ਦਿਵਸ ਮੌਕੇ ਉਨ੍ਹਾਂ ਬੱਚਿਆਂ ਦੇ ਦਸਤਾਰ ਸਜਾਈ ਜਾ ਰਹੀ ਹੈ ਜੋ ਪ੍ਰਣ ਕਰਨਗੇ ਕਿ ਉਹ ਅੱਜ ਤੋਂ ਬਾਅਦ ਨਿਰੰਤਰ ਦਸਤਾਰ ਸਜਾਉਣਗੇ ਅਤੇ ਰੋਮਾਂ ਦੀ ਬੇਅਦਬੀ ਨਹੀਂ ਕਰਨਗੇ।ਉਕਤ ਕੈਂਪਾਂ ਦੌਰਾਨ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ,ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭਾਈ ਗੁਰਪ੍ਰੀਤ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ