JALANDHAR WEATHER

ਅੱਗ ਲੱਗਣ ਨਾਲ ਛੇ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ

ਇਆਲੀ/ਥਰੀਕੇ (ਲੁਧਿਆਣਾ), 13 ਅਪ੍ਰੈਲ (ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਿੱਧਵਾਂ ਨਹਿਰ ਵਿਚਾਲੇ ਸਥਿਤ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਲਕੀਅਤ ਵਾਲੀ ਖੇਤੀਬਾੜੀ ਵਾਲੀ ਜ਼ਮੀਨ ਜੋ ਠੇਕੇ 'ਤੇ ਦਿੱਤੀ ਗਈ ਹੈ, ਵਿਖੇ ਖੜੀ ਕਣਕ ਨੂੰ ਅੱਗ ਲੱਗ ਜਾਣ ਕਾਰਨ ਛੇ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਸਥਾਨਕ ਲੋਕਾਂ ਵਲੋਂ ਟਰੈਕਟਰਾਂ, ਪਾਣੀ ਵਾਲੇ ਟੈਂਕਰਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਬੜੀ ਹੀ ਮੁਸ਼ੱਕਤ ਬਾਅਦ ਕਾਬੂ ਪਾਇਆ ਗਿਆ। ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਜਾਂਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਦੇ ਦੱਸਣ ਮੁਤਾਬਕ ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ, ਤਫਦੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ