ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
ਸੁਨਾਮ ਊਧਮ ਸਿੰਘ ਵਾਲਾ,13 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਨੇੜਲੇ ਪਿੰਡ ਮੈਦੇਵਾਸ ਦੇ ਇਕ ਨੌਜਵਾਨ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਕੋਈ ਜਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਦੁਖਦਾਈ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਮ੍ਰਿਤਕ ਦੇ ਭਰਾ ਕੁਲਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦਾ ਵਿਆਹ ਤੋਂ ਬਾਅਦ ਅਕਸਰ ਆਪਸ ਵਿਚ ਕਲੇਸ਼ ਰਹਿੰਦਾ ਸੀ ਅਤੇ ਪਿੰਕੀ ਰੁੱਸ ਕੇ ਆਪਣੇ ਪੇਕੇ ਚਲੀ ਗਈ। ਉਸ ਨੂੰ ਲਿਆਉਣ ਲਈ ਰਾਜੂ ਸਿੰਘ ਆਪਣੇ ਸਾਹੁਰੇ ਘਰ ਗਿਆ, ਪਰ ਸਹੁਰਿਆਂ ਨੇ ਪਿੰਕੀ ਨੂੰ ਤੋਰਨ ਤੋਂ ਕੋਰਾ ਜਵਾਬ ਦੇ ਦਿੱਤਾ।ਇਸ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਕਰੀਬ ਅੱਠ ਕੁ ਵਜੇ ਮੇਰੇ ਭਰਾ ਰਾਜੂ ਸਿੰਘ (32) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮੈਦੇਵਾਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪਤਾ ਲੱਗਣ 'ਤੇ ਤੁਰੰਤ ਉਸ ਨੂੰ ਇਲਾਜ ਲਈ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਪਰ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ, ਪਰ ਰਾਜੂ ਸਿੰਘ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਦਮ ਤੋੜ ਗਿਆ। ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਪਿੰਕੀ,ਸਾਲੀ ਅੰਮ੍ਰਿਤ ਅਤੇ ਪਿੰਕੀ ਦੀ ਜਾਣ ਪਛਾਣ ਵਾਲੇ ਸੰਦੀਪ ਸਿੰਘ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
;
;
;
;
;
;
;