ਕੇਂਦਰੀ ਟੀਮ ਵਲੋਂ ਜ਼ਿਲਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਦੌਰਾ
ਸੰਗਰੂਰ 13 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਦਾ ਅੱਜ ਕੇਂਦਰੀ ਟੀਮ ਵਲੋਂ ਦੌਰਾ ਕੀਤਾ ਗਿਆ ਤਾਂ ਜੋ ਪਿਛਲੇ ਦਿਨਾਂ ਵਿਚ ਹੋਈ ਬੇਮੌਸਮੀ ਬਰਸਾਤ ਕਾਰਨ ਕਣਕ ਨੂੰ ਹੋਏ ਨੁਕਸਾਨ ਦਾ ਸਹੀ ਜਾਇਜ਼ਾ ਲਿਆ ਜਾ ਸਕੇ। ਦੋ ਮੈਂਬਰੀ ਕੇਂਦਰੀ ਟੀਮ ਜਿਮ੍ਹਾਂ ਨਾਲ ਸਥਾਨਕ ਐਫਸੀਆਈ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ ਨੇ ਸੰਗਰੂਰ, ਭਵਾਨੀਗੜ੍ਹ ਅਤੇ ਧੂਰੀ ਦੀਆਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਕਣਕ ਦੀਆਂ ਵੱਖ ਵੱਖ ਢੇਰੀਆਂ ਤੋਂ ਪੰਜ ਪੰਜ ਨਮੂਨੇ ਲਏ । ਡੀਐਫਐਸਸੀ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਕੇਂਦਰ ਦੀਆਂ 9 ਟੀਮਾਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਦੀ ਰਿਪੋਰਟ ਕੇਂਦਰ ਸਰਕਾਰ ਕੋਲ ਪਹੁੰਚਣ ਤੋਂ ਬਾਅਦ ਜਲਦ ਹੀ ਖ਼ਰੀਦ ਲਈ ਰਿਆਇਤਾਂ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੋ ਜਾਵੇਗੀ।
;
;
;
;
;
;
;