JALANDHAR WEATHER

ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

ਚੋਗਾਵਾਂ/ਅੰਮ੍ਰਿਤਸਰ, 13 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਪਿੰਡ ਟਪਿਆਲਾ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਪਹਿਲਾ ਮਹਾਨ ਗੁਰਮਤਿ ਸਮਾਗਮ ਐਨ.ਆਰ.ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਕਲਗੀਧਰ ਸਾਹਿਬ ਟਪਿਆਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸੱਜੇ ਖੁੱਲ੍ਹੇ ਦੀਵਾਨ ਵਿਚ ਰਾਗੀ-ਢਾਡੀ ਜਥਿਆਂ ਨੇ ਜੁੜ ਬੈਠੀ ਸੰਗਤ ਨੂੰ ਕਥਾ, ਕੀਰਤਨ ਤੇ ਵਾਰਾਂ ਰਾਹੀਂ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਵਿਚ ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸੰਤ ਬਾਬਾ ਨਾਹਰ ਸਿੰਘ ਜੀ ਸਾਧ, ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ , ਬਾਬਾ ਨਰਿੰਦਰ ਸਿੰਘ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ, ਜਥੇਦਾਰ ਬਾਬਾ ਕਸ਼ਮੀਰ ਸਿੰਘ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਿੰਦਰ ਸਿੰਘ ਲੋਪੋਕੇ ਆਦਿ ਸੰਤਾਂ ਮਹਾਂਪੁਰਸ਼ਾਂ ਨੇ ਹਾਜ਼ਰੀਆਂ ਭਰੀਆਂ। ।ਆਏ ਹੋਏ ਜਥੇ ਤੇ ਸੰਤ ਮਹਾਂਪੁਰਸ਼ਾਂ ਨੂੰ ਗ੍ਰੰਥੀ ਟਹਿਲ ਸਿੰਘ ਤੇ ਸਮੂਹ ਸੇਵਾਦਾਰਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚਾਹ ਪਕੌੜਿਆਂ ਸਮੇਤ ਕਈ ਸਵਾਦੀ ਪਕਵਾਨਾਂ ਦੇ ਲੰਗਰ ਅਤੁੱਟ ਵਰਤੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ