JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ

ਜਲੰਧਰ, 14 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਦੁੇ ਨਾਲ ਲੱਗਦੇ ਪਿੰਡ ਉਦੇਸੀਆਂ ਵਿਖੇ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨਗੇ। ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ 9 ਹਲਕਿਆਂ ਵਿਚ ਪਾਇਲਟ ਆਧਾਰ 'ਤੇ ਸ਼ੁਰੂ ਹੋਵੇਗੀ।ਪਾਇਲਟ ਆਧਾਰ 'ਤੇ ਰਜਿਸਟ੍ਰੇਸ਼ਨ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਡਿੱਡਭਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਵਿਚ ਸ਼ੁਰੂ ਹੋਵੇਗੀ ਬਾਕੀ 108 ਹਲਕਿਆਂ ਵਿਚ ਰਜਿਸਟ੍ਰੇਸ਼ਨ 15 ਮਈ ਨੂੰ ਸ਼ੁਰੂ ਹੋਵੇਗੀ। 1,000 ਜਾਂ 1,500 ਰੁਪਏ ਦਾ ਮਾਸਿਕ ਮਾਣਭੱਤਾ ਜੁਲਾਈ ਵਿਚ ਸ਼ੁਰੂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ