ਤਲਵਾੜਾ ਨੇੜੇ ਪਿਕਅਪ ਪਲਟਣ ਨਾਲ 18 ਸ਼ਰਧਾਲੂ ਜ਼ਖ਼ਮੀ, ਸਾਰੇ ਸੁਰੱਖਿਅਤ
ਦਸੂਹਾ, 14 ਅਪ੍ਰੈਲ (ਕੌਸ਼ਲ)- ਦਸੂਹਾ ਦੇ ਪਿੰਡ ਫਤਨ ਚੱਕ ਦੇ ਕਰੀਬ 18 ਸ਼ਰਧਾਲੂ, ਜੋ ਹਿਮਾਚਲ ਪ੍ਰਦੇਸ਼ ਵਿੱਚ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਅੱਜ ਤਲਵਾੜਾ ਨੇੜੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸਾਰੇ ਸ਼ਰਧਾਲੂ ਇਕ ਪਿਕਅਪ ਗੱਡੀ ਵਿੱਚ ਸਵਾਰ ਸਨ ਜਦੋਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟ ਗਈ। ਹਾਦਸੇ ਕਾਰਨ ਸਾਰੇ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ ਹਨ, ਕਿਸੇ ਦਾ ਵੀ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਵਲੋਂ ਤੁਰੰਤ ਮਦਦ ਪਹੁੰਚਾਈ ਗਈ ਅਤੇ ਜ਼ਖ਼ਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਦੇ ਅਨੁਸਾਰ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਉਹ ਇਲਾਜ ਹੇਠ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
;
;
;
;
;
;
;
;